ਜੰਮੂ ਕਸ਼ਮੀਰ : ਅਵੰਤੀਪੋਰਾ ‘ਚ ਫ਼ੌਜ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹਨ। ਰੋਜ਼ਾਨਾ ਫ਼ੌਜ ਤੇ ਅੱਤਵਾਦੀਆਂ ਵਿਚਕਾਰ ਮੁਕਾਬਲੇੜ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਦੇ ਨਾਲ ਹੀ ਫ਼ੌਜ ਸਰਚ ਮੁਹਿੰਮਾਂ ਰਾਹੀਂ ਅੱਤਵਾਦੀਆਂ ਨੂੰ ਲਗਾਤਾਰ ਫੜ ਰਹੀ ਹੈ। ਅੱਜ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਅਵੰਤੀਪੋਰਾ ਦੇ ਤਰਾਲ ਇਲਾਕੇ ‘ਚ ਫ਼ੌਜ ਵੱਲੋਂ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ। ਫ਼ੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਤੋਂ ਬਾਅਦ ਇਹ ਅੱਤਵਾਦੀ ਮਾਰਿਆ ਗਿਆ। ਫਿਲਹਾਲ ਆਪ੍ਰੇਸ਼ਨ ਜਾਰੀ ਹੈ।
 

ਦੱਸ ਦਈਏ ਕਿ ਪਾਕਿਸਤਾਨ ਵੱਲੋਂ ਘਾਟੀ ‘ਚ ਅੱਤਵਾਦੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਫ਼ੌਜ ਨੇ ਪਿਛਲੇ 4 ਦਿਨਾਂ ਵਿੱਚ 13 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇੰਨੀ ਵੱਡੀ ਗਿਣਤੀ ‘ਚ ਅੱਤਵਾਦੀਆਂ ਦੀ ਮੌਤ ਤੋਂ ਨਾਰਾਜ਼ ਪਾਕਿਸਤਾਨ ਨੇ ਪੁੰਛ ਜ਼ਿਲ੍ਹੇ ਦੇ ਮਨਕੋਟ ਤੇ ਮੇਂਡਰ ਸੈਕਟਰ ‘ਚ ਮੋਰਟਾਰ ਦਾਗੇ ਅਤੇ ਹਲਕੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਕੰਟਰੋਲ ਰੇਖਾ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦਿਆਂ ਫ਼ੌਜ ਨੇ ਪਿਛਲੇ 4 ਦਿਨਾਂ ‘ਚ 13 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
 

 

ਅੱਤਵਾਦੀਆਂ ਦੀ ਮੌਤ ਤੋਂ ਬਾਅਦ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰੀ ਗੋਲੀਬਾਰੀ ਤੇ ਮੋਰਟਾਰ ਦਾਗੇ। ਭਾਰਤੀ ਫ਼ੌਜ ਨੇ ਵੀ ਢੁੱਕਵਾਂ ਜਵਾਬ ਦਿੱਤਾ ਹੈ। ਭਾਰਤੀ ਫ਼ੌਜ ਨੇ ਮੇਂਡਰ ਸੈਕਟਰ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ 10 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਸ ਦੇ ਨਾਲ ਹੀ ਰਾਜੌਰੀ ਦੇ ਨੌਸ਼ਹਿਰਾ ਸੈਕਟਰ ‘ਚ ਘੁਸਪੈਠ ਦੌਰਾਨ 3 ਅੱਤਵਾਦੀ ਮਾਰੇ ਗਏ ਹਨ।
 

ਅੱਤਵਾਦੀਆਂ ਵਿਰੁੱਧ ਮੁਹਿੰਮ ‘ਚ ਫੌਜ ਨੂੰ ਵੱਡੀ ਸਫਲਤਾ ਮਿਲੀ ਹੈ। ਜਿੱਥੇ ਫ਼ੌਜ ਨੇ 13 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਉੱਥੇ ਹੀ ਪਿਛਲੇ 4 ਦਿਨਾਂ ‘ਚ ਭਾਰੀ ਮਾਤਰਾ ਵਿੱਚ ਹਥਿਆਰ, ਗੋਲਾ ਬਾਰੂਦ ਬਰਾਮਦ ਹੋਇਆ ਹੈ। ਫ਼ੌਜ ਨੂੰ ਹੁਣ ਤਕ 2 ਏਕੇ 47 ਰਾਈਫਲਾਂ, 1 M16 A2 ਰਾਈਫਲ, 1 ਪਿਸਤੌਲ, 1 ਯੂਬੀਜੀਐਲ, ਗ੍ਰੇਨੇਡ ਬਰਾਮਦ ਹੋਏ ਹਨ।

Source HINDUSTAN TIMES

%d bloggers like this: