ਜੰਮੂ-ਕਸ਼ਮੀਰ ‘ਚ ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, 6 ਗ੍ਰਿਫਤਾਰ

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਪੈਸੇ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪਾਬੰਦੀਸ਼ੁਦਾ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਜੁੜੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

 

ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਉਹ ਸਾਰੇ ਪਾਕਿਸਤਾਨ ਵਿੱਚ ਆਪਣੇ ਹੈਂਡਲਰਾਂ ਨਾਲ ਨੇੜਲੇ ਸੰਪਰਕ ਵਿੱਚ ਸਨ ਅਤੇ ਜੈਸ਼ ਅੱਤਵਾਦੀਆਂ ਨੂੰ ਨਸ਼ਾ ਤਸਕਰੀ, ਹਥਿਆਰ ਬਣਾਉਣ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿਚ ਸ਼ਾਮਲ ਸਨ। ਠੋਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਉਨ੍ਹਾਂ ਨੂੰ ਜ਼ਿਲ੍ਹੇ ਦੇ ਚੰਦੂਰਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ।

 

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮੁਦਸੀਰ ਫੈਯਾਜ਼, ਸ਼ਬੀਰ ਗਨਾਈ, ਸਗੀਰ ਅਹਿਮਦ ਪੋਸਵਾਲ, ਇਸਹਾਕ ਭੱਟ, ਅਰਸ਼ੀਦ ਥੋਕਰ ਵਜੋਂ ਹੋਈ ਹੈ ਜਦੋਂਕਿ ਇਕ ਨਾਬਾਲਗ਼ ਦੀ ਪਛਾਣ ਗੁਪਤ ਰੱਖੀ ਗਈ ਹੈ।

 

ਅਧਿਕਾਰੀ ਨੇ ਦੱਸਿਆ, ” ਇਨ੍ਹਾਂ ਲੋਕਾਂ ਕੋਲੋਂ ਇਤਰਾਜਯੋਗ ਸਮੱਗਰੀ, ਹਥਿਆਰ, ਇਕ ਪਿਸਤੌਲ, ਇਕ ਹੈਂਡ ਗ੍ਰੇਨੇਡ, ਇਕ ਕਿੱਲੋ ਹੈਰੋਇਨ ਅਤੇ 1,55,000 ਰੁਪਏ ਨਕਦੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਜਾਣ ਨਾਲ ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਵਿਚਕਾਰ ਸਬੰਧ ਦਾ ਪਰਦਾਫਾਸ ਹੋਇਆ।
…..

 

Source HINDUSTAN TIMES

%d bloggers like this: