ਟੀਕਾ ਬਣਾਉਣ ਲਈ ਆਲਮੀ ਟੀਕਾ ਗਠਜੋੜ ਨੂੰ ਡੇਢ ਕਰੋੜ ਡਾਲਰ ਦੇਵੇਗਾ ਭਾਰਤ

ਭਾਰਤ ਵੀਰਵਾਰ ਨੂੰ ਬ੍ਰਿਟੇਨ ਦੇ ਟੀਕੇ ਮਿਸ਼ਨ ਵਿੱਚ ਸ਼ਾਮਲ ਹੋ ਗਿਆ ਹੈ। ਗਲੋਬਲ ਟੀਕਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਕਾਕਰਨ ਦੇ ਸਮਰਥਨ ਕਰਨ ਲਈ ਡੇਢ ਕਰੋੜ ਡਾਲਰ ਦੀ ਗਰਾਂਟ ਮਦਦ ਦੇਣ ਦਾ ਐਲਾਨ ਕੀਤਾ ਹੈ।

 

ਦੱਸ ਦੇਈਏ ਕਿ ਇਸ ਪ੍ਰੋਗਰਾਮ ਦੀ ਮੇਜ਼ਬਾਨੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕੀਤੀ ਸੀ। ਆਨਲਾਈਨ ਆਯੋਜਿਤ ਇਸ ਸੰਮੇਲਨ ਵਿੱਚ 50 ਤੋਂ ਵੱਧ ਦੇਸ਼ਾਂ, ਬ੍ਰਿਟੇਨ ਦੀਆਂ ਏਜੰਸੀਆਂ, ਸਿਵਲ ਸੁਸਾਇਟੀ ਅਤੇ ਸਰਕਾਰ ਦੇ ਮੰਤਰੀਆਂ ਨੇ ਹਿੱਸਾ ਲਿਆ।

 

ਸੰਮੇਲਨ ਦਾ ਟੀਚਾ ਅੰਤਰਰਾਸ਼ਟਰੀ ਟੀਕਾ ਅਲਾਇੰਸ (ਜੀਏਵੀਆਈ — ਗਾਵੀ) ਲਈ 7।4 ਅਰਬ ਡਾਲਰ ਇਕੱਠਾ ਕਰਨਾ ਅਤੇ ਟੀਕਿਆਂ ਰਾਹੀਂ ਆਉਣ ਵਾਲੀਆਂ ਪੀੜ੍ਹੀਆਂ ਦੀ ਰੱਖਿਆ ਕਰਨਾ ਹੈ। ਭਾਰਤ ਦੀ ਤਰਫੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਉਹ ਅਗਲੇ ਪੰਜ ਸਾਲਾਂ ਚ 15 ਮਿਲੀਅਨ ਡਾਲਰ ਦੀ ਸਹਾਇਤਾ ਕਰਨਗੇ।

 

ਬ੍ਰਿਟੇਨ ਦੁਆਰਾ ਆਯੋਜਿਤ ਇਸ ਕਾਨਫਰੰਸ ਵਿਚ ਭਾਰਤ ਸ਼ਾਮਲ ਹੋਇਆ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਇਨ੍ਹਾਂ ਚੁਣੌਤੀ ਭਰਪੂਰ ਸਮੇਂ ਵਿੱਚ ਦੁਨੀਆ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ।

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਭਾਰਤ ਦੀ ਸਭਿੱਅਤਾ ਵਿਸ਼ਵ ਨੂੰ ਇਕ ਪਰਿਵਾਰ ਵਜੋਂ ਵੇਖਣਾ ਸਿਖਾਉਂਦੀ ਹੈ। ਇਸ ਮਹਾਂਮਾਰੀ ਦੇ ਦੌਰਾਨ ਭਾਰਤ ਨੇ ਉਸੀ ਸਬਕ ਦੀ ਪਾਲਣਾ ਕੀਤੀ ਤੇ 120 ਦੇਸ਼ਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਜ਼ਰੂਰੀ ਦਵਾਈਆਂ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਨੇ ਇੱਕ ਜਾਂ ਦੂਜੇ ਤਰੀਕੇ ਨਾਲ ਵਿਸ਼ਵਵਿਆਪੀ ਸਹਿਯੋਗ ਦੀਆਂ ਸੀਮਾਵਾਂ ਦਾ ਪਰਦਾਫਾਸ਼ ਕੀਤਾ ਹੈ। ਅਜੋਕੇ ਇਤਿਹਾਸ ਚ ਪਹਿਲੀ ਵਾਰ ਮਨੁੱਖਜਾਤੀ ਨੂੰ ਵਿਸ਼ਵ ਭਰ ਵਿਚ ਇਕ ਸਪਸ਼ਟ ਸਾਂਝੇ ਦੁਸ਼ਮਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਗਾਵੀ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਨਾ ਸਿਰਫ ਇਕ ਗਲੋਬਲ ਗਠਜੋੜ ਹੈ ਬਲਕਿ ਵਿਸ਼ਵਵਿਆਪੀ ਏਕਤਾ ਦਾ ਪ੍ਰਤੀਕ ਹੈ ਅਤੇ ਯਾਦ ਦਿਵਾਉਂਦਾ ਹੈ ਕਿ ਅਸੀਂ ਦੂਜਿਆਂ ਦੀ ਮਦਦ ਕਰਦੇ ਹੋਏ ਆਪਣੀ ਮਦਦ ਕਰ ਸਕਦੇ ਹਾਂ।

 

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੱਡੀ ਅਬਾਦੀ ਹੈ ਤੇ ਸਿਹਤ ਸਹੂਲਤਾਂ ਸੀਮਤ ਹਨ ਤੇ ਭਾਰਤ ਟੀਕਾਕਰਨ ਦੀ ਮਹੱਤਤਾ ਨੂੰ ਸਮਝਦਾ ਹੈ। ਮੋਦੀ ਨੇ ਭਾਰਤ ਦੇ ਟੀਕਾਕਰਨ ਪ੍ਰੋਗਰਾਮ ਇੰਦਰਧਨੁਸ਼ ਦਾ ਵੀ ਹਵਾਲਾ ਦਿੱਤਾ, ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਮੁਕੰਮਲ ਟੀਕਾਕਰਨ ਨੂੰ ਯਕੀਨੀ ਬਣਾਉਂਦਾ ਹੈ। ਬਿਮਾਰੀਆਂ ਤੋਂ ਬਚਾਅ ਨੂੰ ਧਿਆਨ ਚ ਰੱਖਦਿਆਂ ਭਾਰਤ ਨੇ ਆਪਣੇ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਵਿਚ ਛੇ ਨਵੇਂ ਟੀਕੇ ਸ਼ਾਮਲ ਕੀਤੇ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਆਪਣੀ ਪੂਰੀ ਟੀਕਾ ਸਪਲਾਈ ਲਾਈਨ ਦਾ ਡਿਜੀਟਲੀਕਰਨ ਕਰ ਦਿੱਤਾ ਹੈ। ਆਪਣੀ ਟੀਕਾ ਕੋਲਡ ਚੇਨ ਦੀ ਇਕਸਾਰਤਾ ਦੀ ਨਿਗਰਾਨੀ ਕਰਨ ਲਈ ਇਕ ਇਲੈਕਟ੍ਰਾਨਿਕ ਟੀਕਾ ਖੁਫੀਆ ਨੈੱਟਵਰਕ ਦਾ ਵਿਕਾਸ ਕੀਤਾ। ਇਹ ਸਹੀ ਸਮੇਂ ਤੇ ਸਹੀ ਮਾਤਰਾ ਵਿਚ ਸੁਰੱਖਿਅਤ ਅਤੇ ਸ਼ਕਤੀਸ਼ਾਲੀ ਟੀਕਿਆਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਿਹਾ ਹੈ।

 

 

 

 

 

 

 

 

 

.

Source HINDUSTAN TIMES

%d bloggers like this: