ਦੇਸ਼-ਵਿਦੇਸ਼ ’ਚ ਫਸੇ ਵਿਦਿਆਰਥੀਆਂ ਬਾਰੇ ਚਿੰਤਤ ਪੰਜਾਬ ਦੇ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਅਤੇ ਭਾਰਤ ਦੇ ਅੰਦਰ ਅਤੇ ਬਾਹਰ ਹੋਰ ਥਾਵਾਂ ਵਿਚ ਫਸੇ ਵਿਦਿਆਰਥੀਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਅੱਜ ਕਿਹਾ ਕਿ ਇਸ ਸਬੰਧੀ ਅਪੀਲਾਂ ਮਿਲ ਰਹੀਆਂ ਹਨ ਪਰ ਜਦੋਂ ਤੱਕ ਯਾਤਰਾ ਦੀਆਂ ਪਾਬੰਦੀਆਂ ਖਤਮ ਨਹੀਂ ਹੋ ਜਾਂਦੀਆਂ, ਕੁਝ ਨਹੀਂ ਹੋ ਸਕਦਾ

 

ਉਨ੍ਹਾਂ ਕਿਹਾ ਕਿ ਇੱਥੋਂ ਤਕ ਕਿ ਸੁਪਰੀਮ ਕੋਰਟ ਨੇ ਵਿਦਿਆਰਥੀਆਂ ਨੂੰ ਜਿਥੇ ਉਹ ਹਨ ਉਥੇ ਹੀ ਰਹਿਣ ਦੀ ਸਲਾਹ ਦਿੱਤੀ ਹੈ ਪਰ ਉਨ੍ਹਾਂ ਕਿਹਾ ਕਿ ਉਹ ਖਾਸ ਕਰਕੇ ਵਿਦਿਆਰਥੀਆਂ ਬਾਰੇ ਚਿੰਤਤ ਹਨ ਅਤੇ ਇਸ ਮੁੱਦੇ ਨੂੰ ਢੁੱਕਵੇਂ ਸਮੇਂਤੇ ਕੇਂਦਰ ਕੋਲ ਉਠਾਉਣਗੇ

ਮੁੱਖ ਮੰਤਰੀ ਨੇ ਇਸ ਅਚਾਨਕ ਅਤੇ ਅਣਕਿਆਸੇ ਸੰਕਟ ਕਾਰਨ ਆਪਣੀ ਸਰਕਾਰ ਦੇ ਮੈਨੀਫੈਸਟੋ ਦੇ ਵਾਅਦਿਆਂ ਪ੍ਰਤੀ ਕਿਸੇ ਵੀ ਵਚਨਬੱਧਤਾ ਨੂੰ ਨਹੀਂ ਨਕਾਰਿਆ ਅਤੇ ਉਨ੍ਹਾਂ ਐਲਾਨ ਕੀਤਾ ਕਿ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ

Source HINDUSTAN TIMES

%d bloggers like this: