ਦੇਸ਼ ‘ਚ ਪਿਛਲੇ 24 ਘੰਟਿਆਂ ਵਿੱਚ 1.15 ਲੱਖ ਤੋਂ ਵੱਧ ਕੋਰੋਨਾ ਟੈਸਟ, ਹੁਣ ਤਕ 28.34 ਲੱਖ ਲੋਕਾਂ ਦੀ ਜਾਂਚ

ਭਾਰਤ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਰੋਜ਼ਾਨਾ ਕੋਰੋਨਾ ਦੇ ਮਾਮਲਿਆਂ ‘ਚ ਰਿਕਾਰਡ ਵਾਧਾ ਹੋ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਦੇਸ਼ ਭਰ ‘ਚ ਕੋਰੋਨਾ ਦੀ ਜਾਂਚ ਦੀ ਰਫ਼ਤਾਰ ਤੇਜ਼ ਹੋਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਸਨਿੱਚਰਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ 1,15,364 ਟੈਸਟ ਕੀਤੇ ਗਏ ਹਨ।
 

ਆਈਸੀਐਮਆਰ ਦੇ ਅਨੁਸਾਰ ਹੁਣ ਤਕ ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ 28,34,798 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਦੱਸ ਦੇਈਏ ਕਿ ਅੱਜ ਸਨਿੱਚਰਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਸਭ ਤੋਂ ਵੱਡਾ ਵਾਧਾ ਵੇਖਣ ਨੂੰ ਮਿਲਿਆ ਅਤੇ ਪਿਛਲੇ 24 ਘੰਟੇ ‘ਚ 6,654 ਨਵੇਂ ਕੇਸ ਸਾਹਮਣੇ ਆਏ ਹਨ।
 

ਪਿਛਲੇ 24 ਘੰਟੇ ‘ਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਰਿਕਾਰਡ 6,654 ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਸਨਿੱਚਰਵਾਰ ਨੂੰ ਲਾਗ ਦੇ ਕੁਲ ਮਾਮਲੇ ਵੱਧ ਕੇ 1,25,101 ਹੋ ਗਏ। ਇਸ ਦੌਰਾਨ 137 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,720 ਹੋ ਗਈ। ਲਗਾਤਾਰ ਦੂਜੇ ਦਿਨ ਇੰਨੀ ਵੱਡੀ ਗਿਣਤੀ ‘ਚ ਲਾਗ ਦੇ ਮਾਮਲੇ ਸਾਹਮਣੇ ਆਏ ਹਨ।
 

ਸਿਹਤ ਮੰਤਰਾਲੇ ਦੇ ਅਨੁਸਾਰ ਇਸ ਸਮੇਂ ਕੁੱਲ 69,597 ਸੰਕਰਮਿਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 51,783 ਲੋਕ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਕਿਹਾ, “ਹੁਣ ਤਕ ਲਗਭਘ 41.39 ਫ਼ੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਲਾਗ ਦੇ ਕੁਲ 1,25,101 ਮਾਮਲਿਆਂ ‘ਚ ਵਿਦੇਸ਼ੀ ਮਰੀਜ਼ ਵੀ ਸ਼ਾਮਲ ਹਨ।

Source HINDUSTAN TIMES

%d bloggers like this: