ਪ੍ਰਵਾਸੀ ਮਜ਼ਦੂਰਾਂ ਦੀ ਹਾਲਤ ਲਈ ਭਾਜਪਾ-ਕਾਂਗਰਸ ਬਰਾਬਰ ਜ਼ਿੰਮੇਵਾਰ : ਮਾਇਆਵਤੀ

ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਪ੍ਰਵਾਸੀ ਮਜ਼ਦੂਰਾਂ ਦੀ ਹਾਲਤ ਲਈ ਭਾਜਪਾ ਦੀ ਕੇਂਦਰ ਸਰਕਾਰ ਅਤੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਮਜ਼ਦੂਰਾਂ ਦੇ ਮੁੱਦੇ ‘ਤੇ ਘਿਣਾਉਣੀ ਰਾਜਨੀਤੀ ਕਰ ਰਹੀਆਂ ਹਨ। ਉਹ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
 

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਤੇ ਕਾਂਗਰਸ ਨੇ ਲਗਾਤਾਰ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਜਿਸ ਕਾਰਨ ਉਨ੍ਹਾਂ ਨੂੰ ਰੁਜ਼ਗਾਰ ਲਈ ਵੱਖ-ਵੱਖ ਸ਼ਹਿਰਾਂ ਵਿੱਚ ਜਾਣਾ ਪਿਆ ਅਤੇ ਹੁਣ ਮਜ਼ਦੂਰ ਭੁੱਖੇ-ਪਿਆਸੇ ਸੈਂਕੜੇ ਕਿਲੋਮੀਟਰ ਪੈਦਲ ਤੁਰਨ ਲਈ ਮਜਬੂਰ ਹਨ।
 

ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨਾਲ ਪਸ਼ੂਆਂ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ। ਹੁਣ ਤਕ ਜਿੱਥੇ ਮਜ਼ਦੂਰ ਕੰਮ ਕਰਦੇ ਸਨ, ਉਨ੍ਹਾਂ ਤੋਂ ਵੱਧ ਕੰਮ ਲਿਆ ਜਾਂਦਾ ਸੀ ਅਤੇ ਘੱਟ ਤਨਖਾਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਬਸਪਾ ਨੇ ਹਮੇਸ਼ਾ ਮਜ਼ਦੂਰਾਂ ਦੇ ਭਲੇ ਲਈ ਕੰਮ ਕੀਤਾ ਹੈ। ਅਸੀਂ ਉਨ੍ਹਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ, ਸਗੋਂ ਰੁਜ਼ਗਾਰ ਦਿੰਦੇ ਸੀ।
 

ਭਾਜਪਾ ਨਾਲ ਚੋਣ ਨਹੀਂ ਲੜੇਗੀ ਬਸਪਾ
ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਕਾਂਗਰਸ ਆਪਣੀਆਂ ਕਮਜ਼ੋਰੀਆਂ ਨੂੰ ਲੁਕਾਉਣ ਲਈ ਇੱਥੇ ਤਕ ਕਹਿਣ ਲੱਗੀ ਹੈ ਕਿ ਬਸਪਾ, ਭਾਜਪਾ ਨਾਲ ਮਿਲ ਕੇ ਚੋਣ ਲੜਨ ਜਾ ਰਹੀ ਹੈ। ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਸਾਡੀ ਪਾਰਟੀ ਭਾਜਪਾ-ਕਾਂਗਰਸ ਨਾਲ ਮਿਲ ਕੇ ਚੋਣ ਨਹੀਂ ਲੜੇਗੀ।

Source HINDUSTAN TIMES

%d bloggers like this: