ਭਾਰਤ: ਇੱਕ ਦਿਨ ’ਚ ਆਏ 7,964 ਨਵੇਂ ਕੇਸ, ਕੁੱਲ 1,73,763 ਕੋਰੋਨਾ–ਮਰੀਜ਼, 4971 ਮੌਤਾਂ

ਭਾਰਤ ’ਚ ਕੋਰੋਨਾ–ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ 6,000 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਵਧ ਕੇ 1,73,763 ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 7,964 ਨਵੇਂ ਕੇਸ ਦਰਜ ਹੋਏ ਹਨ।

 

 

ਦੇਸ਼ ਵਿੱਚ ਹੁਣ ਤੱਕ ਕੋਰੋਨਾ ਕਾਰਨ 4,971 ਮੌਤਾਂ ਹੋ ਚੁੱਕੀਆਂ ਹਨ। ਫ਼ਿਲਹਾਲ ਦੇਸ਼ ਵਿੱਚ 86,422 ਰੋਗੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਹੁਣ ਤੱਕ 82,370 ਵਿਅਕਤੀ ਇਸ ਰੋਗ ਤੋਂ ਠੀਕ ਹੋ ਚੁੱਕੇ ਹਨ। ਹੁਣ ਤੱਕ ਲਗਭਗ 42.89 ਫ਼ੀ ਸਦੀ ਮਰੀਜ਼ ਤੰਦਰੁਸਤ ਹੋ ਚੁੱਕੇ ਹਨ।

 

 

ਜੌਨ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ ਭਾਰਤ ਮਹਾਮਾਰੀ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੁਨੀਆ ਦੇ ਦੇਸ਼ਾਂ ਦੀ ਸੂਚੀ ਵਿੱਚ 9ਵੇਂ ਸਥਾਨ ’ਤੇ ਪੁੱਜ ਗਿਆ ਹੈ। ਸਭ ਤੋਂ ਵੱਧ ਲਾਗ ਦੇ ਮਾਮਲਿਆਂ ਪੱਖੋਂ ਹੁਣ ਤੁਰਕੀ 10ਵੇਂ ਸਥਾਨ ’ਤੇ ਹੈ।

 

 

ਦਿੱਲੀ ਵਿੱਚ ਲਗਾਤਾਰ ਦੋ ਦਿਨਾਂ ਵਿੱਚ ਸਾਹਮਣੇ ਆਉਣ ਵਾਲੇ ਮਾਮਲਿਆਂ ਨੇ ਚਿੰਤਾ ਵਧਾ ਦਿੱਤੀ ਹੈ। ਦੋਵੇਂ ਦਿਨ ਇੱਕ ਹਜ਼ਾਰ ਤੋਂ ਵੱਧ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ। ਇਸ ਇੱਕ ਹਫ਼ਤੇ ਵਿੱਚ ਪੰਜ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦਿੱਲੀ ’ਚ ਸ਼ੁੱਕਰਵਾਰ ਨੂੰ ਇੱਕੋ ਦਿਨ ਵਿੱਚ ਰਿਕਾਰਡ 1,106 ਮਾਮਲੇ ਸਾਹਮਣੇ ਆਏ ਹਨ।

 

 

ਦਿੱਲੀ ’ਚ 1,106 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 17,387 ਹੋ ਗਈ ਹੈ। ਸ਼ੁੱਕਰਵਾਰ ਨੂੰ 351 ਵਿਅਕਤੀਆਂ ਦੇ ਠੀਕ ਹੋਣ ਤੋਂ ਬਾਅਦ ਹੁਣ ਕੋਰੋਨਾ ਦੀ ਲਾਗ ਤੋਂ ਠੀਕ ਹੋਣ ਵਾਲੇ ਕੁੱਲ ਮਰੀਜ਼ਾਂ ਦੀ ਗਿਣਤੀ 7,846 ਹੋ ਗਈ ਹੈ।

 

 

ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ’ਚ ਕੋਵਿਡ–19 ਦੇ 43 ਨਵੇਂ ਮਾਮਲੇ ਸਾਹਮਣੇ ਆਏ; ਜਿਸ ਵਿੱਚ ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ 1,151 ਹੋ ਗਈ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਾਲੇਗਾਓਂ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ; ਜਿਸ ਤੋਂ ਬਾਅਦ ਉਸ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਦੀ ਰਿਪੋਰਟ ਪਾਜ਼ਿਟਿਵ ਨਿੱਕਲੀ।

 

 

ਇਸ ਦੇ ਨਾਲ ਇਸ ਜ਼ਿਲ੍ਹੇ ’ਚ ਮ੍ਰਿਤਕਾਂ ਦੀ ਗਿਣਤੀ 61 ਹੋ ਗਈ ਹੈ।

Source HINDUSTAN TIMES

%d bloggers like this: