ਰਾਜ ਸਭਾ ਦੀਆਂ 18 ਸੀਟਾਂ ਲਈ 19 ਜੂਨ ਨੂੰ ਹੋਵੇਗੀ ਵੋਟਿੰਗ

ਆਂਧਰਾ ਪ੍ਰਦੇਸ਼, ਗੁਜਰਾਤ, ਝਾਰਖੰਡ, ਮੱਧ ਪ੍ਰਦੇਸ਼, ਮਣੀਪੁਰ, ਮੇਘਾਲਿਆ ਅਤੇ ਰਾਜਸਥਾਨ ਦੀ ਰਾਜ ਸਭਾ ਦੀਆਂ 18 ਸੀਟਾਂ ਲਈ 19 ਜੂਨ ਨੂੰ ਵੋਟਿੰਗ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਚੋਣ ਕਮਿਸ਼ਨ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਉਸੇ ਦਿਨ ਸ਼ਾਮ 5 ਵਜੇ ਕੀਤੀ ਜਾਵੇਗੀ ਅਤੇ ਨਤੀਜੇ ਐਲਾਨੇ ਜਾਣਗੇ।

 

ਕੋਰੋਨਾ ਮਹਾਂਮਾਰੀ ਦੇ ਕਾਰਨ ਇਸ ਨੂੰ ਟਾਲਿਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਸਾਰੀਆਂ ਸੀਟਾਂ ਦੇ ਆਖ਼ਰੀ ਚੁਣੇ ਗਏ ਨੁਮਾਇੰਦਿਆਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਕੋਰੋਨਾ ਸੰਕਟ ਕਾਰਨ ਚੋਣ ਕਮਿਸ਼ਨ ਨੇ 3 ਅਪਰੈਲ ਨੂੰ ਇਕ ਹੁਕਮ ਜਾਰੀ ਕੀਤਾ ਸੀ ਅਤੇ ਅਗਲੇ ਸਾਰੇ ਆਦੇਸ਼ਾਂ ਤੱਕ ਇਨ੍ਹਾਂ ਸਾਰੀਆਂ ਸੀਟਾਂ ਲਈ ਚੋਣਾਂ ਮੁਲਤਵੀ ਕਰ ਦਿੱਤੀਆਂ ਸਨ।

 

 

 

 

ਤੁਹਾਨੂੰ ਦੱਸ ਦਈਏ ਕਿ ਰਾਜ ਸਭਾ ਦੀਆਂ 18 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਤੋਂ ਬਾਅਦ ਵੋਟਿੰਗ ਨਾ ਹੋਣ ਕਾਰਨ ਅਜੇ ਤੱਕ ਲੰਬਿਤ ਸੀ। ਇਨ੍ਹਾਂ ਵਿੱਚ ਆਂਧਰਾ ਪ੍ਰਦੇਸ਼ ਵਿੱਚ ਚਾਰ, ਝਾਰਖੰਡ ਵਿੱਚ ਦੋ, ਮੱਧ ਪ੍ਰਦੇਸ਼ ਵਿੱਚ ਤਿੰਨ, ਮਣੀਪੁਰ ਵਿੱਚ ਇਕ, ਰਾਜਸਥਾਨ ਵਿੱਚ ਤਿੰਨ, ਗੁਜਰਾਤ ਵਿੱਚ ਚਾਰ ਅਤੇ ਮੇਘਾਲਿਆ ਦੀ ਇਕ ਸੀਟ ਸ਼ਾਮਲ ਹੈ।

 

ਮੈਦਾਨ ਵਿੱਚ ਮੱਧ ਪ੍ਰਦੇਸ਼ ਤੋਂ ਜੋਤੀਰਾਦਿਤਿਆ ਸਿੰਧੀਆ
 

ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੱਧ ਪ੍ਰਦੇਸ਼ ਦੇ ਸੰਸਦ ਮੈਂਬਰ ਜੋਤੀਰਾਦਿੱਤਿਆ ਸਿੰਧੀਆ ਨੇ 13 ਮਾਰਚ ਨੂੰ ਰਾਜ ਸਭਾ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਕਾਂਗਰਸ ਦੇ ਦਿਗਵਿਜੇ ਸਿੰਘ ਅਤੇ ਭਾਜਪਾ ਦੇ ਪ੍ਰਭਾਤ ਝਾ ਅਤੇ ਸਤਯਨਾਰਾਇਣ ਜੱਟੀਆ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਹਨ। ਇਨ੍ਹਾਂ ਤਿੰਨਾਂ ਸੰਸਦ ਮੈਂਬਰਾਂ ਦੀ ਮਿਆਦ ਅਗਲੇ ਮਹੀਨੇ ਖ਼ਤਮ ਹੋ ਰਹੀ ਹੈ।

 

ਕਾਂਗਰਸ ਨੇ ਰਾਜ ਸਭਾ ਤੋਂ ਦਿਗਵਿਜੇ ਸਿੰਘ ਨੂੰ ਸੂਬੇ ਤੋਂ ਮੁੜ ਨਾਮਜ਼ਦ ਕੀਤਾ ਹੈ ਜਦਕਿ ਭਾਜਪਾ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
…..

 

Source HINDUSTAN TIMES

%d bloggers like this: