ਹਰਿਆਣਾ ’ਚ ਦੁਕਾਨਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 7, ਸੋਸ਼ਲ ਡਿਸਟੈਂਸਿੰਗ ਲਾਜ਼ਮੀ

ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਦੇ ਹੋਏ ਸੂਬੇ ਵਿਚ ਸਾਰੀ ਦੁਕਾਨਾਂ ਸਵੇਰੇ 9.00 ਵਜੇ ਤੋਂ ਸ਼ਾਮ 7.00 ਵਜੇ ਤਕ ਖੋਲਣ ਦੀ ਮੰਜੂਰੀ ਪ੍ਰਦਾਨ ਕੀਤੀ ਹੈ।

 

ਸ੍ਰੀ ਵਿਜ ਨੇ ਕਿਹਾ ਕਿ ਦੁਕਾਨਾਂ ਖੋਲਣ ਦੇ ਸਬੰਧ ਵਿਚ ਆਡ-ਈਵਨ ਜਾਂ ਲੇਫਟ-ਰਾਈਟ ਦਾ ਕੋਈ ਫਾਰਮੂਲਾ ਨਹੀਂ ਹੋਵੇਗਾ ਪਰ ਤੰਗ ਅਤੇ ਭੀੜ ਵਾਲੇ ਬਾਜਾਰਾਂ ਵਿਚ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਵਾਉਣ ਲਈ ਪ੍ਰਸਾਸ਼ਨ ਸਥਾਨਕ ਪਰਿਸਥਿਤੀਆਂ ਦੇ ਅਨੁਸਾਰ ਨਿਰਦੇਸ਼ ਜਾਰੀ ਕਰਣਗੇ।

 

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਰਾਤ 9.00 ਤੋਂ ਸਵੇਰੇ 5.00 ਵਜੇ ਤਕ ਕਰਫਿਊ ਰਹੇਗਾ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾ ਦੀ ਗਤੀਵਿਧੀਆਂ ਨਹੀਂ ਕੀਤੀਆਂ ਜਾ ਸਕਣਗੀਆਂ।

 

ਗ੍ਰਹਿਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਵਿਚ ਸੈਲੂਨ ਖੋਲਣ, ਵਿਆਹ ਆਦਿ ਦੇ ਵਿਸ਼ੇ ਵਿਚ ਜਲਦੀ ਹੀ ਮਾਨਕ ਤੈਅ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਖੋਲਣ ਅਤੇ ਉਨ੍ਹਾਂ ਦੀ ਵਿਵਸਥਾ ਦੇ ਸਬੰਧ ਵਿਚ ਜਲਦੀ ਹੀ ਦਿਸ਼ਾ-ਨਿਰਦੇਸ਼ ਜਾਰੀ ਹੋਣਗੇ। 

 

ਇਸ ਤੋਂ ਇਲਾਵਾ, ਰੇਸਟੋਰੇਂਟ, ਢਾਬੇ ਆਦਿ ਵਿਚ ਹੋਮ ਡਿਲੀਵਰੀ ਹੀ ਕੀਤੀ ਜਾ ਸਕਦੀ ਹੈ ਪਰ ਉਨ੍ਹਾਂ ਨੇ ਇਹ ਯਕੀਨੀ ਕਰਨਾ ਹੋਵੇਗਾ ਕਿ ਡਿਲੀਵਰੀ ਰਾਤ 9.00 ਵਜੇ ਤੋਂ ਪਹਿਲਾਂ ਹੋਣੀ ਚਾਹੀਦੀ ਹੈ, ਇਸ ਦੇ ਬਾਅਦ ਕਿਸੇ ਤਰ੍ਹਾਂ ਦੀ ਮੰਜੂਰੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਅਸੀਂ ਰੇਲਵੇ ਸਟੇਸ਼ਨਾਂ ‘ਤੇ ਸਿਹਤ ਵਿਭਾਗ ਦੀ ਟੀਮਾਂ ਦੀ ਡਿਊਟੀ ਲਗਾਈ ਹੈ ਤਾਂ ਜੋ ਰੇਲਗੱਡੀ ਵਿਚ ਆਉਣ-ਜਾਣ ਵਾਲੇ ਸਾਰੇ ਯਾਤਰੀਆਂ ਦੀ ਪੂਰੀ ਜਾਂਚ ਕੀਤੀ ਜਾ ਸਕੇ।

 

ਸ੍ਰੀ ਵਿਜ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿਚ ਇਕੱਠੇ 12 ਹਜਾਰ ਕੋਰੋਨਾ ਮਰੀਜਾਂ ਦੇ ਉਪਚਾਰ ਦੀ ਵਿਵਸਥਾ ਕੀਤੀ ਹੈ ਅਤੇ ਐਨ-95 ਮਾਸਕ ਅਤੇ ਪੀਪੀਈ ਕਿੱਟ ਦੀ ਉਪਲਬਧਤਾ ਦੇ ਨਾਲ ਕੋਈ ਸਮਝੌਤਾ ਨਹੀਂ ਕਰਨ ਦੇ ਨਿਰਦੇਸ਼ ਦਿੱਤੇ ਹਨ। 

 

ਇਸ ਦੇ ਨਾਲ ਸਾਡੀ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਮਰੀਜਾਂ ਦੇ ਉਪਚਾਰ ਦੀ ਪੁਰੀ ਵਿਵਸਥਾ ਕੀਤੀ ਗਈ ਹੈ, ਜਿੱਥੇ ਮਰੀਜਾਂ ‘ਤੇ ਪੂਰਾ ਖਰਚ ਸਰਕਾਰ ਕਰ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਜੇਕਰ ਕੋਈ ਕੋਰੋਨਾ ਸੰਕ੍ਰਮਿਤ ਮਰੀਜ ਕਿਸੇ ਕਿਸੇ ਨਿਜੀ ਹਸਪਤਾਲ ਵਿਚ ਉਪਚਾਰ ਕਰਵਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੁੰ ਆਪਣਾ ਖਰਚ ਸਵੈ ਕਰਨਾ ਹੋਵੇਗਾ।
 

Source HINDUSTAN TIMES

%d bloggers like this: